ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਹੁਣ ਇਕ ਵੱਡੀ ਖੁਸ਼ਖਬਰੀ ਹੈ ਕਿਉਂਕਿ ਹੁਣ ਪੰਜਾਬ 'ਚ ਵੀ ਵਿਦੇਸ਼ਾਂ ਦੀ ਤਰਜ਼ 'ਤੇ ਸੜਕ ਕਿਨਾਰੇ ਸਪੈਸ਼ਲ ਟਰੈਕ ਬਣਨਗੇ, ਜਿਸ ਨਾਲ ਜੇਬਰਾ ਕ੍ਰਾਸਿੰਗ ਸਮੇਂ ਵੀ ਕੋਈ ਹਾਦਸਾ ਵਾਪਰਨ ਦਾ ਡਰ ਨਹੀਂ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਸੂਬੇ ਦੇ ਪਹਿਲੇ ਟ੍ਰੈਫਿਕ ਐਡਵਾਈਜ਼ਰ ਨਵਦੀਪ ਅਸੀਜਾ ਨੇ ਸੜਕ 'ਤੇ ਪੈਦਲ ਚੱਲਣ ਵਾਲਿਆਂ ਲਈ ਇਕ ਪ੍ਰਪੋਜਲ ਤਿਆਰ ਕੀਤਾ ਹੈ।
ਨਵਦੀਪ ਅਸੀਜਾ ਦਾ ਕਹਿਣਾ ਹੈ ਕਿ ਸੜਕ ਹਾਦਸਿਆਂ 'ਚ ਮਰਨ ਵਾਲਿਆਂ 'ਚ 20 ਫੀਸਦੀ ਲੋਕ ਉਹ ਹਨ ਜਿਹੜੇ ਪੈਦਲ ਚੱਲਦੇ ਹਨ ਅਤੇ ਇਸ ਤਰ੍ਹਾਂ ਦੇ ਹਾਦਸਿਆਂ ਨੂੰ ਖਤਮ ਕਰਨ ਲਈ ਅਤੇ ਪੈਦਲ ਚੱਲਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਇਸ ਪ੍ਰੋਜੈਕਟ ਨੂੰ ਤਿਆਰ ਕੀਤਾ ਗਿਆ ਹੈ।
ਅਸੀਜਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੀ ਜਾਣਕਾਰੀ ਇਕ ਐਫੀਡੇਵਿਟ ਰਾਹੀਂ ਹਾਈਕੋਰਟ ਨੂੰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਹਾਮੀ ਤੋਂ ਬਾਅਦ ਇਸ 'ਤੇ ਕੰਮ ਸ਼ੁਰੂ ਹੋ ਜਾਵੇਗਾ। ਇਸ ਪ੍ਰੋਜੈਕਟ ਦੀ ਸ਼ੁਰੂਆਤ ਮੋਹਾਲੀ, ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਬਠਿੰਡਾ ਵਰਗੇ ਵੱਡੇ ਸ਼ਹਿਰਾਂ ਤੋਂ ਹੋਵੇਗੀ।

No comments:
Post a Comment