ਜਲੰਧਰ : ਸੁਲਤਾਨਪੁਰ 'ਚ ਰਾਗੀ ਸਿੰਘਾਂ ਨਾਲ ਕੁੱਟਮਾਰ ਕਰਨ ਤੋਂ ਬਾਅਦ ਸੁਰਖੀਆਂ 'ਚ ਆਈ ਸਤਿਕਾਰ ਕਮੇਟੀ ਨੇ ਜੇਲ 'ਚ ਬੰਦ ਆਪਣੇ ਪ੍ਰਧਾਨ ਸੁਖਜੀਤ ਖੋਸਾ ਦੀ ਜਾਨ ਨੂੰ ਖਤਰਾ ਦੱਸਿਆ ਹੈ। ਉਨ੍ਹਾਂ ਅਕਾਲੀ ਦਲ ਦੇ ਇਕ ਮੰਤਰੀ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਦੋਸ਼ ਲਗਾਏ ਹਨ। ਸੋਮਵਾਰ ਨੂੰ ਜਲੰਧਰ ਦੀ ਅਦਾਲਤ ਵਿਚ ਖੋਸਾ ਨੂੰ ਪੇਸ਼ ਕੀਤਾ ਗਿਆ। ਜਿਥੇ ਉਨ੍ਹਾਂ ਨੂੰ 21 ਤਰੀਕ ਤੱਕ ਜੂਡੀਸ਼ੀਅਲ ਰਿਮਾਂਡ 'ਤੇ ਭੇਜ ਦਿਤਾ ਗਿਆ।
ਉਧਰ ਜਲੰਧਰ ਪੇਸ਼ੀ 'ਤੇ ਆਏ ਸੁਖਜੀਤ ਖੋਸਾ ਨੇ ਪੁਲਸ ਪ੍ਰਸ਼ਾਸਨ 'ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ। ਖੋਸਾ ਦਾ ਕਹਿਣਾ ਹੈ ਕਿ ਸਰਕਾਰ ਦੀ ਸ਼ਹਿ 'ਤੇ ਜੇਲ ਵਿਚ ਵੀ ਉਨ੍ਹਾਂ ਦਾ ਵਿਤਕਰਾ ਕੀਤਾ ਜਾ ਰਿਹਾ ਹੈ।
ਉਧਰ ਜਲੰਧਰ ਪੇਸ਼ੀ 'ਤੇ ਆਏ ਸੁਖਜੀਤ ਖੋਸਾ ਨੇ ਪੁਲਸ ਪ੍ਰਸ਼ਾਸਨ 'ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ। ਖੋਸਾ ਦਾ ਕਹਿਣਾ ਹੈ ਕਿ ਸਰਕਾਰ ਦੀ ਸ਼ਹਿ 'ਤੇ ਜੇਲ ਵਿਚ ਵੀ ਉਨ੍ਹਾਂ ਦਾ ਵਿਤਕਰਾ ਕੀਤਾ ਜਾ ਰਿਹਾ ਹੈ।

No comments:
Post a Comment